ਬਠਿੰਡਾ : ਚਿੱਟੇ ਨੇ ਦੁਸਹਿਰੇ ਵਾਲੇ ਦਿਨ ਬੁਝਾ ਦਿੱਤਾ ਇਕ ਹੋਰ ਘਰ ਦਾ ਚਿਰਾਗ, ਚੁਰਸਤੇ ‘ਚ ਮਿਲੀ ਨੌਜਵਾਨ ਦੀ ਲਾਸ਼, ਕੋਲ ਪਈ ਸੀ ਸਰਿੰਜ

0
800

ਬਠਿੰਡਾ : ਬਠਿੰਡਾ ਧੋਬੀਆਣਾ ਬਸਤੀ ਵਿਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਨੌਜਵਾਨ ਦੀ ਲਾਸ਼ ਚੁਰਸਤੇ ਵਿੱਚ ਪਈ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ ‘ਚ ਇਕੱਠੇ ਹੋਏ ਮੁਹੱਲਾ ਵਾਸੀਆਂ ਨੇ ਪੁਲਿਸ ਦੀ ਕਾਰਗੁਜ਼ਾਰੀ ਉਤੇ ਸਵਾਲ ਉਠਾਏ। ਮੁਹੱਲਾ ਵਾਸੀਆਂ ਦਾ ਕਹਿਣਾ ਸੀ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਤੇ ਉਸ ਦੀ ਲਾਸ਼ ਨੇੜੇ ਇੰਜੈਕਸ਼ਨ ਪਿਆ ਸੀ।

ਮੌਕੇ ਉਪਰ ਪਹੁੰਚੇ ਸਮਾਜ ਸੇਵੀ ਸੰਸਥਾ ਦੇ ਵਰਕਰਾਂ ਨੇ ਕਿਹਾ ਕਿ ਨੌਜਵਾਨ ਦੀ ਲਾਸ਼ ਪਈ ਹੋਣ ਸਬੰਧੀ ਉਨ੍ਹਾਂ ਦੇ ਕੰਟਰੋਲ ਰੂਮ ਉੱਪਰ ਸੂਚਨਾ ਆਈ ਸੀ, ਜਿਸ ਸਬੰਧੀ ਉਹ ਮੌਕੇ ਉਤੇ ਪਹੁੰਚੇ ਹਨ ਪਰ ਇਸ ਤੋਂ ਪਹਿਲਾਂ ਹੀ ਇਕ ਸੌ ਅੱਠ ਐਬੂਲੈਂਸ ਪਹੁੰਚ ਜਾਣ ਉਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਮਾਡਲ ਟਾਊਨ ਚੌਕੀ ਦੇ ਏਐੱਸਆਈ ਨੇ ਕਿਹਾ ਕਿ ਫਿਲਹਾਲ ਲਾਸ਼ ਉਨ੍ਹਾਂ ਵੱਲੋਂ ਪੋਸਟਮਾਰਟਮ ਲਈ ਹਸਪਤਾਲ ਲਿਜਾਈ ਜਾ ਰਹੀ ਹੈ, ਉਸ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।

LEAVE A REPLY

Please enter your comment!
Please enter your name here