ਪੰਜਾਬ ‘ਚ ਚੱਕਾ ਜਾਮ, ਸੜਕਾਂ ਤੇ ਰੇਲ ਟ੍ਰੈਕਾਂ ‘ਤੇ ਡਟੇ ਕਿਸਾਨ, ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ

0
8424

ਚੰਡੀਗੜ੍। ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਅੰਦੋਲਨ ਦੁਪਹਿਰ 3 ਵਜੇ ਤੱਕ ਚੱਲਦਾ ਰਹੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੈਨਰ ਹੇਠ ਕਿਸਾਨਾਂ ਨੇ ਐਤਵਾਰ ਸਵੇਰੇ 11 ਵਜੇ ਰੇਲਵੇ ਟਰੈਕ ‘ਤੇ ਧਰਨਾ ਦਿੱਤਾ। ਕਿਸਾਨਾਂ ਨੇ ਦੁਪਹਿਰ 3 ਵਜੇ ਤੱਕ ਰੇਲਵੇ ਟ੍ਰੈਕ ’ਤੇ ਧਰਨਾ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਨੇ ਦਿੱਲੀ ਵਿੱਚ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਕਿਸਾਨਾਂ ਨੇ ਦਿੱਲੀ-ਜੰਮੂਤਵੀ ਰੇਲ ਸੈਕਸ਼ਨ ‘ਤੇ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਦੇ ਸਭ ਤੋਂ ਮਹੱਤਵਪੂਰਨ ਰੇਲਵੇ ਫਾਟਕ ‘ਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੇ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਇਕੱਠ ਹੋਇਆ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਜਲੀ ਦਿੱਤੀ।

ਮਹਿਲਾ ਕਿਸਾਨ ਵੀ ਪੂਰੇ ਜੋਸ਼ ਨਾਲ ਅੰਦੋਲਨ ਵਿੱਚ ਸ਼ਾਮਲ ਹੋ ਰਹੀਆਂ ਹਨ। ਟੋਲ ਪਲਾਜ਼ੇ ਤੇ ਸੜਕਾਂ ਵੀ ਜਾਮ ਕੀਤੀਆਂ ਜਾ ਰਹੀਆਂ ਹਨ। ਪੰਜਾਬ ਭਰ ‘ਚ ਕਿਸਾਨ 8 ਥਾਵਾਂ ‘ਤੇ ਰੇਲ ਪਟੜੀਆਂ ‘ਤੇ ਇਕੱਠੇ ਹੋ ਰਹੇ ਹਨ ਅਤੇ ਮੰਗਾਂ ਤੁਰੰਤ ਮੰਨਣ ਲਈ ਸਰਕਾਰ ‘ਤੇ ਦਬਾਅ ਬਣਾ ਰਹੇ ਹਨ। ਹੁਣ ਤੱਕ ਅੰਦੋਲਨਕਾਰੀ ਕਿਸਾਨ ਫਰੀਦਕੋਟ ਵਿਖੇ ਫਿਰੋਜ਼ਪੁਰ ਬਠਿੰਡਾ ਟ੍ਰੈਕ, ਗੁਰੂਹਰਸਹਾਏ ਵਿਖੇ ਫਿਰੋਜ਼ਪੁਰ ਫਾਜ਼ਿਲਕਾ ਟਰੈਕ, PHR ਵਿਖੇ ASR-SNL ਟ੍ਰੈਕ,  ਵਿਖੇ, ਅਤੇ ਟਰੇਨ ਨੰਬਰ 22430 PTK-DLI ਵਿਖੇ ਅੱਠ ਟ੍ਰੈਕਾਂ ‘ਤੇ ਇਕੱਠੇ ਹੋਏ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਾਵਧਾਨੀ ਦੇ ਤੌਰ ‘ਤੇ ਅੰਦੋਲਨ ਵਾਲੇ ਥਾਵਾਂ ‘ਤੇ ਰੇਲ ਗੱਡੀਆਂ ਨੂੰ ਕੰਟਰੋਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here