8 ਮਹੀਨਿਆਂ ਦੀ ਗਰਭਵਤੀ ਮਹਿਲਾ ਸਮੇਤ ਬੇਟੀ ਤੇ ਸੱਸ ਦੀ ਭੇਦਭਰੇ ਹਾਲਾਤਾਂ ’ਚ ਮੌਤ

0
1281

ਤਰਨਤਾਰਨ | ਬੀਤੇ ਦਿਨ ਤਰਨਤਾਰਨ ਦੇ ਇਕ ਘਰ ’ਚ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਭੇਦਭਰੇ ਹਾਲਾਤਾਂ ’ਚ ਮੌਤ ਹੋ ਗਈ। ਤਰਨਤਾਰਨ ਦੇ ਗੁਰੂ ਤੇਗ ਬਹਾਦੁਰ ਨਗਰ ਦੀ ਗਲੀ ਹਨੂਮਾਨ ਵਾਲੀ ਦੇ ਇਕ ਘਰ ’ਚ ਸੱਸ, ਨੂੰਹ ਅਤੇ ਪੋਤਰੀ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ।

ਮਿਲੀ ਜਾਣਕਾਰੀ ਅਨੁਸਾਰ ਨੂੰਹ ਗੀਤਇੰਦਰ ਕੌਰ (35), ਸੱਸ ਪ੍ਰੀਤਮ ਕੌਰ (60) ਅਤੇ ਪੋਤਰੀ ਨੂਰ (10) ਦੀ ਜਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਆਲੇ ਦੁਆਲੇ ਦੇ ਲੋਕਾਂ ਵਲੋਂ ਪੁਲਸ ਨੂੰ ਦਿੱਤੀ ਗਈ।

ਜਿਸ ਤੋਂ ਬਾਅਦ ਡੀ.ਐੱਸ.ਪੀ ਸੁੱਚਾ ਸਿੰਘ ਬੱਲ ਅਤੇ ਥਾਣਾ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ।

ਰਾਜਬੀਰ ਸਿੰਘ ਜੋ ਕਿਸੇ ਪ੍ਰਾਈਵੇਟ ਕੰਪਨੀ ਅੰਦਰ ਬਤੌਰ ਸਕਿਓਰਿਟੀ ਜਵਾਨ ਤਾਇਨਾਤ ਹੈ ਦੀ ਪਤਨੀ ਗੀਤਇੰਦਰ ਕੌਰ ਜੋ 8 ਮਹੀਨਿਆਂ ਤੋਂ ਗਰਭਵਤੀ ਸੀ। ਪੁਲਸ ਨੇ ਸ਼ੁਰੂਆਤੀ ਜਾਂਚ ਦੌਰਾਨ ਰਾਜਬੀਰ ਸਿੰਘ ਨੂੰ ਹਿਰਾਸਤ ’ਚ ਲੈ ਲਿਆ ਹੈ।

LEAVE A REPLY

Please enter your comment!
Please enter your name here