ਜਲੰਧਰ ‘ਚ ਗਲੇ ਰਾਹੀਂ ਲਏ ਗਏ ਕੋਰੋਨਾ ਦੇ 20748 ਟੈਸਟਾਂ ‘ਚੋਂ 18870 ਪਾਏ ਗਏ ਨੈਗਟਿਵ

0
341

ਜਲੰਧਰ . ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ 20748 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਜਿਨਾਂ ਵਿਚੋਂ 18870 ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ। ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜ਼ਿਲ੍ਹੇ ਵਿੱਚ ਇਹ ਟੈਸਟ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਹੁਣ ਤੱਕ ਜਲੰਧਰ ਪ੍ਰਸ਼ਾਸਨ ਵਲੋਂ 20748 ਸ਼ੱਕੀ ਮਰੀਜ਼ਾਂ ਦੇ ਗਲੇ ਰਾਹੀਂ ਟੈਸਟ ਲਏ ਗਏ ਹਨ ਜਿਨਾਂ ਵਿਚੋਂ 18870 ਟੈਸਟਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ 984 ਟੈਸਟਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਸਿਵਲ ਸਰਜਨ ਅਤੇ ਮੈਡੀਕਲ ਸੁਪਰਡੰਟ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇਹ ਟੈਸਟ ਲਗਾਤਾਰ ਕੀਤੇ ਜਾ ਰਹੇ ਹਨ ਅਤੇ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸਿਵਲ ਸਰਜਨ ਅਤੇ ਮੈਡੀਕਲ ਸੁਪਰਡੰਟ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 10641 ਵਿਅਕਤੀਆਂ ਨੂੰ ਕੁਆਰੰਟੀਨ ਕੀਤਾ ਗਿਆ ਸੀ ਜਿਨਾਂ ਵਿਚੋਂ 9552 ਲੋਕਾਂ ਵਲੋਂ 14 ਦਿਨਾਂ ਦਾ ਕੁਆਰੰਟੀਨ ਸਮਾਂ ਪੂਰਾ ਕਰ ਲਿਆ ਹੈ ਅਤੇ 1089 ਲੋਕਾਂ ਦਾ ਕੁਆਰੰਟੀਨ ਸਮਾਂ ਚੱਲ ਰਿਹਾ ਹੈ।

LEAVE A REPLY

Please enter your comment!
Please enter your name here