ਅੰਮ੍ਰਿਤਪਾਲ ‘ਤੇ ਜਲੰਧਰ ਦੇ ਕਮਿਸ਼ਨਰ ਕੁਲਦੀਪ ਚਾਹਲ ਦਾ ਬਿਆਨ – ‘ਜਲਦ ਕਰਾਂਗੇ ਗ੍ਰਿਫਤਾਰ’

0
190

ਜਲੰਧਰ | ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਜਲੰਧਰ ਦੇ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਉਸ ਦੀਆਂ 2 ਕਾਰਾਂ ਨੂੰ ਜ਼ਬਤ ਕਰ ਲਿਆ ਹੈ। ਪੰਜਾਬ ਪੁਲਿਸ ਵੱਲੋਂ ਦੂਜੇ ਦਿਨ ਵੀ ਸਰਚ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਜਗ੍ਹਾ-ਜਗ੍ਹਾ ‘ਤੇ ਪੁਲਿਸ ਦੀ ਤਾਇਨਾਤੀ ਕੀਤੀ ਗਈ ਹੈ।

ਅੰਮ੍ਰਿਤਪਾਲ ਦੇ ਪਿੰਡ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕੀਤਾ ਗਿਆ ਹੈ ਤੇ ਪੈਰਾ-ਮਿਲਟਰੀ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਹਰ ਵਾਹਨ ਦੀ ਤਲਾਸ਼ੀ ਲਈ ਜਾ ਰਹੀ ਹੈ। ਵੱਡੇ ਗੁਰਦੁਆਰਿਆਂ ਵਿਚ ਵੀ ਸੁਰੱਖਿਆ ਵਧਾਈ ਗਈ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਫਵਾਹਾਂ ਉਤੇ ਧਿਆਨ ਨਾ ਦਿਓ। ਸੂਬੇ ਵਿਚ ਸਥਿਤੀ ਪੂਰੀ ਤਰ੍ਹਾਂ ਸਥਿਰ ਹੈ। ਪੁਲਿਸ ਨੇ ਕਿਹਾ ਕਿ ਸੂਬੇ ਵਿਚ ਸ਼ਾਂਤੀ ਭੰਗ ਕਰਨ ਵਾਲੇ ਸਾਰੇ ਵਿਅਕਤੀਆਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ।

ਵੇਖੋ ਵੀਡੀਓ

LEAVE A REPLY

Please enter your comment!
Please enter your name here