ਐਤਵਾਰ ਸਵੇਰੇ ਕੋਰੋਨਾ ਦਾ ਕਹਿਰ – 60 ਲੋਕਾਂ ਦੀ ਰਿਪੋਰਟ ਆਈ Positive, ਸ਼ਹਿਰ ‘ਚ 2500 ਦੇ ਨੇੜੇ ਪਹੁੰਚਿਆ ਮਰੀਜਾਂ ਦਾ ਅੰਕੜਾ

0
262

ਜਲੰਧਰ. ਕੋਰੋਨਾ ਦੇ ਮਾਮਲੇ ਸ਼ਹਿਰ ਵਿੱਚ ਆਉਣ ਦਾ ਸਿਲਸਿਲਾ ਰੁੱਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਐਤਵਾਰ ਨੂੰ ਸ਼ਹਿਰ ਵਿਚ 60 ਲੌਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਲੋਕਾਂ ਦੀ ਲਾਪਰਵਾਹੀ ਦੇ ਕਾਰਨ ਸ਼ਹਿਰ ਵਿਚ ਕੋਰੋਨਾ ਵਾਇਰਸ ਤਬਾਹੀ ਮਚਾ ਰਿਹਾ ਹੈ। ਇਸਦੇ ਹੁਣ ਸਟੇਜ 2 ਤੋਂ ਸਟੇਜ 3 ਵਿਚ ਪਹੁੰਚਣ ਦੇ ਆਸਾਰ ਵੀ ਬਣ ਰਹੇ ਹਨ।

ਪਿਛਲੇ ਦਿਨ ਵੀ ਜਿਥੇ ਜ਼ਿਲ੍ਹੇ ਵਿੱਚ 4 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ, ਉਥੇ 87 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਸੀ। ਅੱਜ 60 ਨਵੇਂ ਮਾਮਲੇ ਆਉਣ ਨਾਲ ਕੋਰੋਨਾ ਮਰੀਜਾਂ ਦਾ ਅੰਕੜਾ 2500 ਤੋਂ ਪਾਰ ਹੋ ਗਿਆ ਹੈ।

ਜਿਵੇਂ ਹੀ ਮਰੀਜਾਂ ਦੇ ਇਲਾਕਿਆਂ ਦੀ ਜਾਣਕਾਰੀ ਮਿਲੇਗੀ। ਖਬਰ ਨੂੰ ਅਪਡੇਟ ਕਰ ਦਿੱਤਾ ਜਾਵੇਗਾ।

ਮਾਸਕ ਪਹਿਨਣਾ ਤੇ ਸੋਸ਼ਲ ਡਿਸਟੈਂਸ ਨੂੰ ਜੀਵਨ ਦਾ ਹਿੱਸਾ ਬਣਾਓ

ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਲੋਕਾਂ ਨੂੰ ਅਪੀਲ ਹੈ ਕਿ ਪ੍ਰਸ਼ਾਸਨ ਵਲੋਂ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਜ਼ਰੂਰ ਕਰੋ। ਮਾਸਕ ਪਹਿਨਣਾ ਤੇ ਸੋਸ਼ਲ ਡਿਸਟੈਂਸ ਦੀ ਪਾਲਣਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਓ।

LEAVE A REPLY

Please enter your comment!
Please enter your name here