ਭਾਜਪਾ ਮੰਤਰੀ ਗਜੇਂਦਰ ਸ਼ੇਖਾਵਤ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭਰਿਆ ਫਾਰਮ, ਜਥੇਦਾਰ ਗਿਆਨੀ ਹਰਪ੍ਰੀਤ ਨਾਲ ਕੀਤੀ ਮੁਲਾਕਾਤ

0
640

ਚੰਡੀਗੜ੍ਹ | ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਮੱਥਾ ਟੇਕਣ ਉਪਰੰਤ ਕੇਂਦਰੀ ਮੰਤਰੀ ਸ਼ੇਖਾਵਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖਤੀ ਮੁਹਿੰਮ ਦਾ ਵੀ ਸਮਰਥਨ ਕੀਤਾ। ਫਾਰਮ ਭਰ ਕੇ ਇਸ ਮੁਹਿੰਮ ਦਾ ਹਿੱਸੀ ਬਣੇ। ਦੱਸ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੀ ਦਸਤਖਤੀ ਮੁਹਿੰਮ ਤਹਿਤ ਹੁਣ ਤੱਕ 12 ਲੱਖ ਲੋਕਾਂ ਵੱਲੋਂ ਫਾਰਮ ਭਰ ਕੇ ਆਪਣੇ ਦਸਤਖ਼ਤ ਕੀਤੇ ਗਏ ਹਨ। ਦਸਤਖ਼ਤ ਕੀਤੇ ਫਾਰਮ ਰਾਸ਼ਟਰਪਤੀ ਦੇ ਨਾਂ ਰਾਜਪਾਲ ਪੰਜਾਬ ਨੂੰ ਸੌਂਪੇ ਜਾਣਗੇ।

ਬੰਦੀ ਸਿੰਘਾਂ ਦੀ ਰਿਹਾਈ ਲਈ ਕਾਫੀ ਲੰਬੇ ਸਮੇਂ ਤੋਂ ਮੰਗ ਚੱਲਦੀ ਆ ਰਹੀ ਹੈ। ਇਸੇ ਦੇ ਚੱਲਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵੱਲੋਂ ਦਸਤਖਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਜਿਲ੍ਹਿਆਂ ਦੇ ਵੱਖ ਵੱਖ ਗੁਰਦੁਆਰਿਆਂ ਵਿੱਚ ਇਸ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ। ਜਿਸ ਵਿੱਚ ਵੱਡੀ ਗਿਣਤੀ ’ਚ ਸਿੱਖ ਸੰਗਤ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here