ਹਰਿਆਣਾ : ਤੌਸੀਫ ਨੇ ਕਿਹਾ ਨਿਕਿਤਾ ਕਿਸੇ ਹੋਰ ਨਾਲ ਵਿਆਹ ਕਰਨ ਵਾਲੀ ਸੀ, ਇਸ ਲਈ ਮੈਂ ਹੱਤਿਆ ਕਰ ਦਿੱਤੀ

0
1849

ਫਰੀਦਾਬਾਦ | ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਦੇ ਬੱਲਭਗੜ੍ਹ ‘ਚ ਵਿਦਿਆਰਥਣ ਨਿਕਿਤਾ ਤੋਮਰ ਦੀ ਹੱਤਿਆ ਦੇ ਮਾਮਲੇ ‘ਚ ਮੁੱਖ ਮੁਲਜ਼ਮ ਤੌਸੀਫ ਅਤੇ ਉਸ ਦੇ ਦੋਸਤ ਰੇਹਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਪੁਲਿਸ ਪੁੱਛਗਿੱਛ ਵਿੱਚ ਮੁਲਜ਼ਮ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਤੇ ਕਤਲ ਦੇ ਮਕਸਦ ਬਾਰੇ ਵੀ ਦੱਸਿਆ ਹੈ। 

ਦੋਸ਼ੀ ਤੌਸੀਫ ਨੇ ਪੁਲਿਸ ਨੂੰ ਦੱਸਿਆ ਕਿ ਨਿਕਿਤਾ ਕਿਸੇ ਹੋਰ ਨਾਲ ਵਿਆਹ ਕਰਨ ਵਾਲੀ ਸੀ, ਇਸ ਲਈ ਉਸਨੇ ਉਸ ਦੀ ਹੱਤਿਆ ਕਰ ਦਿੱਤੀ। ਇਸ ਦੇ ਨਾਲ ਹੀ ਦੋਵਾਂ ਮੁਲਜ਼ਮਾਂ ਨੂੰ ਫਰੀਦਾਬਾਦ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਦੋ ਦਿਨਾਂ ਦੇ ਰਿਮਾਂਡ ’ਤੇ ਲਿਜਾਇਆ ਗਿਆ ਹੈ।

ਪੁਲਿਸ ਪੁੱਛਗਿੱਛ ਵਿਚ ਦੋਸ਼ੀ ਨੇ ਦੱਸਿਆ ਕਿ ਉਸ ਨੇ ਵਿਦਿਆਰਥਣ ਨਾਲ 24 ਤੋਂ 25 ਅਕਤੂਬਰ ਤੱਕ ਲੰਮੀ ਗੱਲਬਾਤ ਕੀਤੀ ਸੀ। ਦੋਵਾਂ ਵਿਚਾਲੇ ਤਕਰੀਬਨ 1000 ਸੈਕਿੰਡ ਲਈ ਗੱਲਬਾਤ ਹੋਈ। 

ਦੋਸ਼ੀ ਤੌਸੀਫ ਨੇ ਪੁਲਿਸ ਨੂੰ ਦੱਸਿਆ ਕਿ ਨਿਕਿਤਾ ਕਿਸੇ ਹੋਰ ਨਾਲ ਵਿਆਹ ਕਰਨ ਵਾਲੀ ਸੀ, ਇਸ ਲਈ ਉਸਨੇ ਉਸ ਦੀ ਹੱਤਿਆ ਕਰ ਦਿੱਤੀ। ਤੌਸੀਫ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਉਸ ਦੀ ਗ੍ਰਿਫਤਾਰੀ ਕਾਰਨ ਮੈਡੀਕਲ ਦੀ ਪੜ੍ਹਾਈ ਅਧੂਰੀ ਰਹਿ ਗਈ ਸੀ। ਇਸ ਦੇ ਨਾਲ ਹੀ ਨਿਕਿਤਾ ਦੇ ਪਿਤਾ ਨੇ ਕਿਹਾ ਕਿ ਦੋਸ਼ੀ ਤੌਸੀਫ ਨੇ ਪਹਿਲਾਂ ਵੀ ਧੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਸ ਵਕਤ ਉਸ ਦੇ ਖ਼ਿਲਾਫ਼ ਇੱਕ ਕੇਸ ਵੀ ਦਰਜ ਕੀਤਾ ਗਿਆ ਸੀ। ਪਰ ਮੁੜ ਦੋਸ਼ੀ ਉਸਨੂੰ ਪ੍ਰੇਸ਼ਾਨ ਕਰ ਰਿਹਾ ਸੀ। ਇਸ ਦੇ ਨਾਲ ਹੀ ਨਿਕਿਤਾ ਦੀ ਲਾਸ਼ ਦਾ ਅੱਜ ਸ਼ਾਮ 6.30 ਵਜੇ ਸੈਕਟਰ -23 ਸਥਿਤ ਸ਼ਮਸ਼ਾਨ ਘਾਟ ਵਿੱਚ ਸਸਕਾਰ ਕਰ ਦਿੱਤਾ ਗਿਆ। ਮ੍ਰਿਤਕ ਦੇ ਭਰਾ ਨਵੀਨ ਅਤੇ ਪਿਤਾ ਮੂਲ ਚੰਦ ਤੋਮਰ ਨੇ ਅਗਨੀ ਭੇਟ ਕੀਤੀ। ਇਸ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਮੌਜੂਦ ਸੀ। ਮ੍ਰਿਤਕ ਨਿਕਿਤਾ ਦੇ ਪਿਤਾ ਦਾ ਕਹਿਣਾ ਹੈ ਕਿ ਦੋਸ਼ੀ ਤੌਸੀਫ ਜ਼ਬਰਦਸਤੀ ਕਾਰ ਵਿਚ ਬਿਠਾਉਣਾ ਚਾਹੁੰਦਾ ਸੀ। ਇਨਕਾਰ ਕਰਨ ‘ਤੇ ਧੀ ਨੂੰ ਗੋਲੀ ਮਾਰ ਦਿੱਤੀ ਗਈ। ਇਸ ਤੋਂ ਪਹਿਲਾਂ ਮੰਗਲਵਾਰ ਦੁਪਹਿਰ ਨੂੰ ਦੂਜੇ ਮੁਲਜ਼ਮ ਰੇਹਾਨ ਨੂੰ ਵੀ ਪੁਲਿਸ ਨੇ ਨੂਹ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਸੋਮਵਾਰ ਦੇਰ ਰਾਤ ਨੂੰ ਮੁੱਖ ਦੋਸ਼ੀ ਤੌਸੀਫ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।

LEAVE A REPLY

Please enter your comment!
Please enter your name here