ਪੰਜਾਬ ਸਰਕਾਰ ਪੜ੍ਹਾਈ ਅਤੇ ਨੌਕਰੀ ਲਈ ਬਾਹਰਲੇ ਮੁਲਕ ਜਾਣ ਵਾਲਿਆਂ ਦੀ ਕਰੇਗੀ ਕਾਊਂਸਲਿੰਗ, ਜਲੰਧਰ ਦੇ ਡੀਸੀ ਦਫਤਰ ‘ਚ ਇੰਝ ਕਰੋ ਅਪਲਾਈ

0
3409

ਜਲੰਧਰ | ਸੂਬਾ ਸਰਕਾਰ ਨੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ ਸੈੱਲ ਦੀ ਸ਼ੁਰੂਆਤ ਕੀਤੀ ਹੈ। ਇਸ ਰਾਹੀਂ ਵਿਦੇਸ਼ ਜਾ ਪੜ੍ਹਾਈ ਕਰਨ ਅਤੇ ਪਲੇਸਮੈਂਟ ਦੇ ਚਾਹਵਾਨ ਨੌਜਵਾਨਾਂ ਨੂੰ ਕਾਊਂਸਲਿੰਗ ਦੀ ਸੇਵਾ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸੈੱਲ ਦੀ ਸਥਾਪਨਾ ਵਿਦੇਸ਼ ਵਿੱਚ ਪੜ੍ਹਾਈ ਅਤੇ ਨੌਕਰੀ ਲਈ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਊਂਸਲਿੰਗ ਦਾ ਪਹਿਲਾ ਦੌਰ 1 ਤੋਂ 31 ਮਾਰਚ ਤੱਕ ਹੋਣ ਜਾ ਰਿਹਾ ਹੈ। ਵਿਦੇਸ਼ੀ ਕਾਊਂਸਲਿੰਗ ਲਈ ਰਜਿਸਟ੍ਰੇਸ਼ਨ ਲਿੰਕਸ 21 ਤੋਂ 25 ਫਰਵਰੀ, 2021 ਤੱਕ ਕਾਰਜਸ਼ੀਲ ਰਹਿਣਗੇ।

ਚਾਹਵਾਨ ਉਮੀਦਵਾਰ ਆਪਣੇ ਆਪ ਨੂੰ ਵਿਦੇਸ਼ੀ ਪੜ੍ਹਾਈ ਕਾਊਂਸਲਿੰਗ ਲਈ ਰਜਿਸਟਰੇਸ਼ਨ ਲਿੰਕ https://tinyurl.com/foreignstudyjal ਅਤੇ ਵਿਦੇਸ਼ੀ ਪਲੇਸਮੈਂਟ ਕਾਊਂਸਲਿੰਗ ਲਈ ਰਜਿਸਟਰੇਸ਼ਨ ਲਿੰਕ https://tinyurl.com/foreignplacementjal ‘ਤੇ ਰਜਿਸਟਰ ਕਰਵਾ ਸਕਦੇ ਹਨ ਜਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਸਥਿਤ ਕਮਰਾ ਨੰ. 324 ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਨਿੱਜੀ ਤੌਰ ‘ਤੇ ਪਹੁੰਚ ਕਰ ਸਕਦੇ ਹਨ।

ਹੋਰ ਜਾਣਕਾਰੀ ਲਈ ਬਿਊਰੋ ਦੇ ਹੈਲਪ ਲਾਈਨ ਨੰਬਰ 90569-20100 ਜਾਂ helplinedbeejal@gmail.com ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here