ਰੂਪਨਗਰ : ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਪਵਿੱਤਰ ਸਿੰਘ ਦਾ ਸਾਥੀ 4 ਪਿਸਤੌਲਾਂ ਤੇ 34 ਕਾਰਤੂਸਾਂ ਸਣੇ ਗ੍ਰਿਫ਼ਤਾਰ

0
1425

ਰੋਪੜ। ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਹਥਿਆਰਾਂ ਦੀ ਸਪਲਾਈ ਅਤੇ ਨਸ਼ਾ ਤਸਕਰੀ ਕਰਨ ਵਾਲੇ ਗੈਂਗਸਟਰ ਪਵਿੱਤਰ ਸਿੰਘ ਦੇ ਸਾਥੀ ਭਾਰਤ ਭੂਸ਼ਨ ਉਰਫ਼ ਪੰਮੀ ਨੂੰ 4 ਪਿਸਤੌਲਾਂ ਤੇ 34 ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਐੱਸਐੱਸਪੀ ਰੂਪਨਗਰ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਐੱਸਪੀ (ਡਿਟੈਕਟਿਵ) ਮਨਵਿੰਦਰਬੀਰ ਸਿੰਘ ਅਤੇ ਉਪ ਕਪਤਾਨ ਪੁਲਿਸ (ਡਿਟੈਕਟਿਵ) ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੰਸਪੈਕਟਰ ਇੰਚਾਰਜ ਸੀਆਈਏ ਸਤਨਾਮ ਸਿੰਘ ਰੂਪਨਗਰ ਦੀ ਟੀਮ ਨੇ ਪੰਮੀ ਵਾਸੀ ਵਾਰਡ ਨੰਬਰ 6 ਮੰਡੀ ਅਹਿਮਦਗੜ੍ਹ ਥਾਣਾ ਸਿਟੀ ਅਹਿਮਦਗੜ੍ਹ ਜ਼ਿਲ੍ਹਾ ਮਲੇਰਕੋਟਲਾ ਨੂੰ ਗ੍ਰਿਫਤਾਰ ਕੀਤਾ, ਜੋ ਭਗੌੜਾ ਕਰਾਰ ਦਿੱਤੇ ਗਏ ਕੈਲੀਫੋਰਨੀਆ (ਯੂਐੰਸਏ) ਰਹਿ ਰਹੇ ਗੈਂਗਸਟਰ ਪਵਿੱਤਰ ਸਿੰਘ ਦਾ ਕਰੀਬੀ ਸਾਥੀ ਹੈ।

ਪੰਮੀ ਕੋਲੋਂ .32 ਬੋਰ ਦੇ 3 ਪਿਸਟਲ, 1 ਇੰਪੋਰਟਡ ਪਿਸਟਲ (ਕੋਲਟ ਗੌਰਮਿੰਟ 1911 ਏ ਵਨ, ਕੋਲ 9 ਐੱਮਐੱਮ ਪੀਏਕੇ) ਅਤੇ 34 ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਵਿਰੁੱਧ ਪਹਿਲਾਂ ਵੀ ਐੱਨਡੀਪੀਐੱਸ ਐਕਟ ਅਧੀਨ ਅਹਿਮਦਗੜ੍ਹ ਅਤੇ ਲੁਧਿਆਣਾ ਵਿਖੇ ਮਾਮਲੇ ਦਰਜ ਹਨ, ਜਿਸ ਉਪਰੰਤ ਨਸ਼ਿਆਂ ਦੀ ਤਸਕਰੀ ਸਮੇਤ ਪੰਮੀ ਨੇ ਹਥਿਆਰਾਂ ਦੀ ਸਪਲਾਈ ਵੀ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ।