ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਕੱਲ ਪ੍ਰਕਾਸ਼ ਪੁਰਬ ‘ਤੇ ਅਰਦਾਸ ਉਪਰੰਤ ਹੋਵੇਗਾ ਰਿਲੀਜ਼

0
259

ਅੰਮ੍ਰਿਤਸਰ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦਾ ਦੂਜਾ ਗੀਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਗੁਰੂ ਪੂਰਬ ਦੇ ਦਿਨ ਪਾਠ ਉਪਰੰਤ ਅਰਦਾਸ ਕਰ ਕੇ 10 ਵਜੇ ਗੀਤ ਰਿਲੀਜ਼ ਕੀਤਾ ਜਾਵੇਗਾ।

सोशल मीडिया पर डाली गई पोस्ट।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਦੂਜਾ ਗੀਤ ਹੈ। ਸੋਸ਼ਲ ਮੀਡੀਆ ‘ਤੇ ਪਾਈ ਪੋਸਟ ਮੁਤਾਬਕ ਇਸ ਗੀਤ ਦਾ ਟਾਈਟਲ ‘ਵਾਰ’ ਰੱਖਿਆ ਗਿਆ ਹੈ, ਜੋ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਹੋਵੇਗੀ। ਇਹ ਉਨ੍ਹਾਂ ਗੀਤਾਂ ਵਿੱਚੋਂ ਇੱਕ ਹੈ, ਜਿਸ ਨੂੰ ਸਿੱਧੂ ਮੂਸੇਵਾਲਾ ਨੇ ਗਾਇਆ ਸੀ ਪਰ ਰਿਲੀਜ਼ ਤੋਂ ਪਹਿਲਾਂ ਹੀ ਮਾਰ ਦਿੱਤਾ ਗਿਆ ਸੀ। ਇਹ ਗੀਤ ਵੀ ਅਸਲ ‘ਚ ‘ਵਾਰ’ ਹੈ, ਜੋ ਉਸ ਨੇ ਪੰਜਾਬ ਦੇ ਵੀਰ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਸੀ।

LEAVE A REPLY

Please enter your comment!
Please enter your name here