ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੇ ਪਿਤਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਦੱਸੀ ਜਾ ਰਹੀ ਇਹ ਵਜ੍ਹਾ

0
200

ਚੰਡੀਗੜ੍ਹ। ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ ਭਦੌੜ ਤੋਂ ਆਪ ਦੇ ਵਿਧਾਇਕ ਲਾਭ ਸਿੰਧ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਨੇ ਵੀਰਵਾਰ ਨੂੰ ਸਲਫਾਸ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਦੇ ਡੀਐੱਮਸੀ ਵਿਚ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਉਗੋਕੇ ਦੇ ਪਿਤਾ ਦਾ ਆਪਣੇ ਭਰਾ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਇਸਦੇ ਬਾਅਦ ਉਨ੍ਹਾਂ ਨੇ ਜਾਨ ਦੇਣ ਦੀ ਕੋਸ਼ਿਸ਼ ਕੀਤੀ।
ਭਦੌੜ ਤੋਂ ਚੰਨੀ ਨੂੰ ਹਰਾਉਣ ਵਾਲੇ ਉਗੋਕੇ ਨੇ ਪਲੰਬਰ ਦਾ ਕੋਰਸ ਕੀਤਾ ਹੈ ਤੇ ਉਹ ਮੋਬਾਈਲ ਰਿਪੇਅਰਿੰਗ ਦੀ ਦੁਕਾਨ ਚਲਾਉਂਦੇ ਹਨ। ਗਰੀਬ ਘਰ ਨਾਲ ਸਬੰਧ ਰੱਖਣ ਵਾਲੇ ਲਾਭ ਸਿੰਘ ਦੀ ਮਾਂ ਇਕ ਸਰਕਾਰੀ ਸਕੂਲ ਵਿਚ ਦਰਜਾ ਚਾਰ ਮੁਲਾਜ਼ਮ ਹਨ। ਉਨ੍ਹਾਂ ਦੇ ਪਿਤਾ ਨੇ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਨੂੰ ਅੱਗੇ ਵਧਾਇਆ। ਉਹ ਭਗਵੰਤ ਮਾਨ ਦੇ ਕਾਫੀ ਕਰੀਬੀ ਸਨ।

LEAVE A REPLY

Please enter your comment!
Please enter your name here